ਪੰਜਾਬ ਦੀ ਮਸ਼ਹੂਰ ਅਦਾਕਾਰਾ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਉੱਤੇ ਦੋ ਅਣਪਛਾਤੇ ਹਮਲਾਵਾਰਾਂ ਵੱਲੋਂ ਗੋਲੀਆਂ ਚਲਾਈ ਗਈਆਂ। ਹਮਲਾਵਾਰਾਂ ਨੇ ਦਵਾਈ ਲੈਣ ਦੇ ਬਹਾਨੇ ਨਿਜੀ ਨਰਸਿੰਗ ਹੋਮ ਵਿੱਚ ਦਾਖਲ ਹੋ ਕੇ ਡਾ. ਅਨਿਲ ਜ਼ਖਮੀ ਕਰ ਦਿੱਤਾ
ਮੋਗਾ (ਦੀਪਕ ਸਿੰਗਲਾ)
ਪੰਜਾਬ ਦੀ ਮਸ਼ਹੂਰ ਅਦਾਕਾਰਾ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਕੰਬੋਜ ਉੱਤੇ ਦੋ ਅਣਪਛਾਤੇ ਹਮਲਾਵਾਰਾਂ ਵੱਲੋਂ ਗੋਲੀਆਂ ਚਲਾਈ ਗਈਆਂ। ਹਮਲਾਵਾਰਾਂ ਨੇ ਦਵਾਈ ਲੈਣ ਦੇ ਬਹਾਨੇ ਨਿਜੀ ਨਰਸਿੰਗ ਹੋਮ ਵਿੱਚ ਦਾਖਲ ਹੋ ਕੇ ਡਾ. ਅਨਿਲ ਜ਼ਖਮੀ ਕਰ ਦਿੱਤਾ। ਤਾਨੀਆ, ਜੋ ਕਿਸਮਤ, ਗੋਡੇ-ਗੋਡੇ ਚਾਅ ਅਤੇ ਸੁਫ਼ਨੇ ਜਿਹੀਆਂ ਫਿਲਮਾਂ ਵਿੱਚ ਅਦਾਕਾਰੀ ਕਰ ਚੁੱਕੀ ਹੈ, ਦੇ ਪਿਤਾ ਡਾਕਟਰ ਕੰਬੋਜ ਹਸਪਤਾਲ ਵਿੱਚ ਬੁਰੀ ਤਰ੍ਹਾਂ ਜ਼ਖਮੀ ਹਨ ਤੇ ਜ਼ੇਰੇ ਇਲਾਜ ਹਨ।
ਦੱਸ ਦਈਏ ਕਿ ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿੱਚ ਪੰਜਾਬੀ ਅਦਾਕਾਰਾ ਤਾਨੀਆ ਦੇ ਸਟੈੱਪ ਪਿਤਾ ਡਾਕਟਰ ਅਨਿਲਜੀਤ ਕੰਬੋਜ ਉੱਤੇ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈ ਗਈਆਂ। ਜਾਣਕਾਰੀ ਅਨੁਸਾਰ, ਡਾਕਟਰ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ ਵਿੱਚ ਬੈਠੇ ਹੋਏ ਸਨ, ਜਦੋਂ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਉੱਤੇ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਮੋਗਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੁੱਸੀ ਜਾ ਰਹੀ ਹੈ।
ਵਾਰਦਾਤ ਤੋਂ ਬਾਅਦ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤੁਰੰਤ ਕਾਰਵਾਈ ਸ਼ੁਰੂ ਕੀਤੀ ਅਤੇ ਕਲੀਨਿਕ ਨੂੰ ਸੀਲ੍ਹ ਕਰ ਦਿੱਤਾ, ਜਿੱਥੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ। ਪੁਲਿਸ ਮੁਤਾਬਕ, ਹਮਲਾਵਰ ਪਹਿਲਾਂ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿੱਚ ਦਾਖਲ ਹੋਏ ਸਨ ਅਤੇ ਫਿਰ ਡਾਕਟਰ ‘ਤੇ ਗੋਲੀਆਂ ਚਲਾਈਆਂ। ਪੁਲਿਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।