20 ਅਗਸਤ ਨੂੰ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਬਰਨਾਲਾ ਵਿੱਚ ਵੀ 20 ਅਗਸਤ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਡੀਸੀ ਬਰਨਾਲਾ ਦੇ ਐਲਾਨ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰ ਅਤੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ 20 ਅਗਸਤ ਦੀ ਛੁੱਟੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲ 2025 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਸ਼ਾਮਲ ਨਹੀਂ ਸੀ। ਡੀਸੀ ਬਰਨਾਲਾ ਨੇ ਪੱਤਰ ਜਾਰੀ ਕਰਦਿਆਂ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਸਕੂਲ ਕਾਲਜਾਂ ਵਿਚ ਬੋਰਡ ਜਾਂ ਯੂਨੀਵਰਸਿਟੀਆਂ ਦੇ ਪੇਪਰ ਚੱਲ ਰਹੇ ਹਨ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।