ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖੁੰਡੇ ਹਲਾਲ ਵਿੱਚ ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਦੇ ਕਰੀਬ ਲਿੰਕ ’ਤੇ ਖੇਤਾਂ ਵਿੱਚੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਇਕੱਠੀਆਂ ਕਰਦੇ ਸਮੇਂ ਅਚਾਨਕ ਟਰੈਕਟਰ ’ਤੇ ਬਿਜਲੀ ਦੀ ਤਾਰ ਡਿੱਗਣ ਕਾਰਨ ਟਰੈਕਟਰ ’ਤੇ ਸਵਾਰ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਸੜਕਜਿਸ ਵਿੱਚੋਂ ਦੋ ਭੈਣਾਂ ਅਤੇ ਇੱਕ ਭਰਾ ਦੇ ਸਹਾਰੇ 21 ਸਾਲਾ ਨੌਜਵਾਨ ਮਜ਼ਦੂਰ
ਅਕਾਸ਼ਦੀਪ ਸਿੰਘ ਦੀ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌ ਤ ਹੋ ਗਈ।ਇਸ ਹਾਦਸੇ ਵਿੱਚ ਜ਼ਖਮੀ ਹੋਏ ਹੋਰ ਦੋ ਨੌਜਵਾਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਮਜ਼ਦੂਰ ਬਹੁਤ ਹੀ ਗਰੀਬ ਪਰਿਵਾਰ ਦਾ ਸੀ। ਨੌਜਵਾਨ ਦੀ ਮੌ ਤ ਨਾਲ
ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ ਕਿਉਂਕਿ ਅਕਾਸ਼ਦੀਪ ਪਰਿਵਾਰ ਦਾ ਕਮਾਊ ਪੁੱਤਰ ਸੀ।