ਮੋਹਾਲੀ – ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਹੋਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਵਿੱਚ ਹੁਣ ਚਾਰ ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਵਿਜੀਲੈਂਸ ਵਲੋਂ ਮਜੀਠੀਆ ਨੂੰ ਪਹਿਲਾਂ 7 ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਸਰਕਾਰੀ ਵਕੀਲ ਵਲੋਂ ਅਦਾਲਤ ਵਿੱਚ ਦਾਅਵਾ ਕੀਤਾ ਗਿਆ ਕਿ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਵਿੱਚ ਮਜੀਠੀਆ ਦੇ ਨਾਲ ਜੁੜੀ 402 ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲਗਾਇਆ ਗਿਆ ਹੈ। ਇਸਦੇ ਨਾਲ ਹੀ, ਸਰਕਾਰੀ ਵਕੀਲ ਨੇ ਮਜੀਠੀਆ ਉੱਤੇ ਜਾਂਚ ‘ਚ ਸਹਿਯੋਗ ਨਾ ਕਰਨ ਅਤੇ ਤੱਥਾਂ ਨੂੰ ਲੁਕਾਉਣ ਦੇ ਇਲਜ਼ਾਮ ਵੀ ਲਾਏ ਹਨ।
ਇਹ ਵੀ ਦੱਸਿਆ ਗਿਆ ਕਿ 2017-18 ਦੌਰਾਨ ਮਜੀਠੀਆ ਦੇ ਖਾਤਿਆਂ ਵਿੱਚ 161 ਕਰੋੜ ਰੁਪਏ ਨਕਦ ਰਕਮ ਜਮ੍ਹਾ ਹੋਈ ਸੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਇਹ ਵੀ ਕਹਿ ਰਹੀ ਹੈ ਕਿ ਉਨ੍ਹਾਂ ਨੂੰ ਮਜੀਠੀਆ ਨੂੰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਲੈ ਜਾਣ ਦੀ ਲੋੜ ਪੈ ਸਕਦੀ ਹੈ, ਜਿੱਥੇ ਹੋਰ ਪਤਾ ਲਗਣ ਵਾਲੇ ਗੁੱਤੇ ਖੁਲ ਸਕਦੇ ਹਨ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ, ਅਗਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।