Weather Alert- ਪੰਜਾਬ ਲਈ ਅਗਲੇ 24 ਘੰਟੇ ਕਾਫੀ ਅਹਿਮ ਹਨ। ਮੌਸਮ ਵਿਭਾਗ ਵੱਲੋਂ ਸੂਬੇ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਵਿਚ ਹੜ੍ਹਾਂ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦਾ ਅਸਰ ਪੰਜਾਬ ਉਤੇ ਵੀ ਵੇਖਣ ਨੂੰ ਮਿਲ ਸਕਦਾ ਹੈ। ਪੰਜਾਬ ਵਿਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਕਿ ਆਮ ਨਾਲੋਂ 2.1 ਡਿਗਰੀ ਘੱਟ ਹੈ।

4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ
ਰਾਜ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। ਸੂਬੇ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਅੱਠ ਜ਼ਿਲ੍ਹਿਆਂ ਵਿਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੇ ਨਾਲ ਹੜ੍ਹਾਂ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਸ਼ਿਮਲਾ, ਕਾਂਗੜਾ, ਸੋਲਨ, ਕੁੱਲੂ, ਮੰਡੀ, ਸਿਰਮੌਰ, ਚੰਬਾ ਤੇ ਊਨਾ ਜ਼ਿਲ੍ਹਿਆਂ ਵਿਚ ਨਦੀ ਨਾਲਿਆਂ ’ਚ ਅਚਾਨਕ ਹੜ੍ਹ ਆਉਣ ਦਾ ਹਲਕੇ ਤੋਂ ਦਰਮਿਆਨ ਜੋਖ਼ਮ ਹੈ। ਭਾਰਤੀ ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਅਨੁਸਾਰ ਅੱਜ ਵੀ ਦਿੱਲੀ ਐਨਸੀਆਰ ਵਿੱਚ ਮੀਂਹ ਲਈ ਪੀਲਾ ਅਲਰਟ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ 2 ਘੰਟਿਆਂ ਵਿੱਚ ਮੌਸਮ ਬਦਲ ਜਾਵੇਗਾ ਅਤੇ ਦਿੱਲੀ ਐਨਸੀਆਰ ਵਿੱਚ ਮੀਂਹ ਪਵੇਗਾ।
ਇੰਨੇ ਦਿਨਾਂ ਤੱਕ ਮੀਂਹ ਪਵੇਗਾ
ਮਾਨਸੂਨ ਦੀ ਗੱਲ ਕਰੀਏ ਤਾਂ ਮਾਨਸੂਨ ਸਤੰਬਰ ਦੇ ਪਹਿਲੇ ਹਫ਼ਤੇ ਤੱਕ ਪੂਰੇ ਦਿੱਲੀ ਐਨਸੀਆਰ ਵਿੱਚ ਸਰਗਰਮ ਰਹੇਗਾ। ਦਿੱਲੀ ਐਨਸੀਆਰ ਵਿੱਚ ਰੁਕ-ਰੁਕ ਕੇ ਮੀਂਹ ਪੈਂਦਾ ਰਹੇਗਾ ਅਤੇ ਇਸ ਪੂਰੇ ਹਫ਼ਤੇ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਹੈ। 14 ਜੁਲਾਈ ਤੱਕ, ਭਾਰਤ ਮੌਸਮ ਵਿਭਾਗ ਨੇ ਪੂਰੇ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ।