Punjab government- ਮਾਲ ਮਹਿਕਮਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਪਰਿਵਾਰਾਂ ਦੀ ਰਿਹਾਇਸ਼ੀ ਜ਼ਮੀਨ ਲਾਲ ਲਕੀਰ ਦੇ ਅੰਦਰ ਆਉਂਦੀ ਹੈ, ਉਨ੍ਹਾਂ ਨੂੰ ਹੁਣ ਮਾਲਕਾਨਾ ਹੱਕ ਦਿੱਤਾ ਜਾਵੇਗਾ।
Punjab government- ਮਾਲ ਮਹਿਕਮਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਪਰਿਵਾਰਾਂ ਦੀ ਰਿਹਾਇਸ਼ੀ ਜ਼ਮੀਨ ਲਾਲ ਲਕੀਰ ਦੇ ਅੰਦਰ ਆਉਂਦੀ ਹੈ, ਉਨ੍ਹਾਂ ਨੂੰ ਹੁਣ ਮਾਲਕਾਨਾ ਹੱਕ ਦਿੱਤਾ ਜਾਵੇਗਾ।
ਇਹ ਫ਼ੈਸਲਾ ਲੱਖਾਂ ਗ਼ਰੀਬ ਅਤੇ ਮਜਬੂਰ ਪਰਿਵਾਰਾਂ ਲਈ ਨਵੀਂ ਉਮੀਦ ਬਣ ਕੇ ਆਵੇਗਾ, ਜੋ ਕਈ ਦਹਾਕਿਆਂ ਤੋਂ ਆਪਣੇ ਹੀ ਘਰ ਉਤੇ ਅਧਿਕਾਰ ਦੀ ਉਡੀਕ ਕਰ ਰਹੇ ਸਨ। ਮਾਲ ਮੰਤਰੀ ਪਾਇਲ ਵਿਖੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਪਹੁੰਚੇ ਹੋਏ ਸਨ। ਉਥੇ ਉਨ੍ਹਾਂ ਨੇ ਹਲਕੇ ਦੇ ਵਿਕਾਸ ਕੰਮਾਂ ਉਤੇ ਵਿਚਾਰ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ।
ਉਨ੍ਹਾਂ ਕਿਹਾ ਕਿ ਮਾਲ ਮਹਿਕਮਾ ਅੰਦਰ ਈ. ਜ਼ੀ. ਰਜਿਸਟਰੀ ਵਰਗੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਬਹੁਤ ਸੁਵਿਧਾ ਮਿਲ ਰਹੀ ਹੈ। ਇਸ ਨਾਲ ਜ਼ਮੀਨ ਦੀ ਰਜਿਸਟਰੀ ਦੀ ਪ੍ਰਕਿਰਿਆ ਆਸਾਨ ਹੋਈ ਹੈ ਅਤੇ ਲੋਕੀ ਘੱਟ ਖ਼ਰਚ ਅਤੇ ਘੱਟ ਸਮੇਂ ਵਿੱਚ ਆਪਣੀ ਜਾਇਦਾਦ ਰਜਿਸਟਰ ਕਰਵਾ ਰਹੇ ਹਨ। ਜਲਦ ਹੀ ਇਹ ਪ੍ਰਕਿਰਿਆ ਪੂਰੇ ਪੰਜਾਬ ਅੰਦਰ ਲਾਗੂ ਹੋਵੇਗੀ।