ਪੰਜਾਬ ‘ਚ ਤਿੰਨ ਦਿਨ ਦੀ ਛੁੱਟੀ ਦਾ ਐਲਾਨ, ਸਾਰੇ ਸਕੂਲ ਤੇ ਸਰਕਾਰੀ ਦਫਤਰ ਬੰਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਵਿੱਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਸਰਕਾਰੀ ਬੈਂਕ ਅਤੇ ਹੋਰ ਅਦਾਰੇ ਕੱਲ ਯਾਨੀ 15 ਨਵੰਬਰ ਅਤੇ ਅਗਲੇ ਦਿਨ ਯਾਨੀ 16 ਨਵੰਬਰ ਨੂੰ ਬੰਦ ਰਹਿਣਗੇ। ਸ਼ੁੱਕਰਵਾਰ, 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਵਾ ਹੈ ਅਤੇ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ। ਨਾਲ ਹੀ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ। ਹੁਣ ਤਿੰਨ ਦਿਨ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿੱਚ ਸਾਂਝੀ ਕੀਤੀ ਗਈ ਹੈ।

ਪੰਜਾਬ ਵਿੱਚ ਭਲਕੇ ਤੋਂ ਲਗਾਤਾਰ ਤਿੰਨ ਦਿਨ ਛੁੱਟੀਆਂ ਹੋਣਗੀਆਂ। ਸੂਬੇ ਵਿੱਚ 15, 16 ਅਤੇ 17 ਨਵੰਬਰ ਨੂੰ ਸਰਕਾਰੀ ਛੁੱਟੀ ਹੋਵੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਅਦਾਰੇ ਤਿੰਨੋਂ ਦਿਨ ਬੰਦ ਰਹਿਣਗੇ।
ਦਰਅਸਲ, 15 ਨਵੰਬਰ ਨੂੰ ਸਿੱਖਾਂ ਦੇ ਪਹਿਲੇ

ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਜਿਸ ਕਾਰਨ ਇਸ ਦਿਨ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 16 ਨਵੰਬਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਸ ਦਿਨ ਨੂੰ ਜਨਤਕ ਛੁੱਟੀ ਐਲਾਨਿਆ ਹੈ। ਨਾਲ ਹੀ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ। ਜਿਸ ਕਾਰਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਬੰਦ ਰਹਿਣਗੀਆਂ।

Leave a Comment